ਪਠਾਨਕੋਟ 7 ਦਸੰਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸਨਰ (ਜ) ਸੁਭਾਸ਼ ਚੰਦਰ ਨੇ ਦੱਸਿਆ ਗਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਪ੍ਰਾਰਥੀ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 09-12-2021 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਵਿਖੇ ਜਿਲ੍ਹਾ ਪੱਧਰ ਤੇ ਸਵੈ-ਰੋਜਗਾਰ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਵਿਭਾਗ ਦੇ ਨੁਮਾਇੰਦਿਆਂ ਵਲੋਂ ਸਿਰਕਤ ਕੀਤੀ ਜਾਵੇਗੀ। ਉਹਨਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਬੇ-ਰੋਜ਼ਗਾਰ ਪ੍ਰਾਰਥੀ ਜੋ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦਾ ਚਾਹਵਾਨ ਹੈ ਉਹ ਪ੍ਰਾਰਥੀ ਮਿਤੀ 09-12-2021 ਨੂੰ ਸਵੇਰੇ 10:00 ਵਜੇ ਤੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਜਿਲ੍ਹਾ ਪ੍ਰੰਬਧਕੀ ਕੰਪਲੈਕਸ ਕਮਰਾ ਨੰ: 352 ਵਿਚ ਆ ਕੇ ਲਾਭ ਲੈ ਸਕਦੇ ਹਨ ਜਿਨ੍ਹਾਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਣਗੀਆਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ਲੋਨ ਦਿਵਾੳੇਣ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ।
ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੋਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ਤੇ ਸਪੰਰਕ ਕਰ ਸਕਦੇ ਹਨ।