- Calgary Flames 9-6 victory in Game 1 against Oilers. - May 19, 2022
- Tom Cruise granted privileged Palme d’Or at Cannes Film Festival. - May 19, 2022
- Dallas Mavericks lose to Golden State Warriors in Game 1. - May 19, 2022
ਪਠਾਨਕੋਟ 9 ਦਸੰਬਰ (ਨਿਊਜ਼ ਹੰਟ)- ਵਿਧਾਨ ਸਭਾ ਦੀਆਂ ਆਮ ਚੋਣਾਂ-2022 ਅਧੀਨ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਵਿੱਚ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਵੱਖ ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜਾਂ ਤੇ ਰੋਸਨੀ ਪਾਈ । ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਜਨਰਲ, ਲਖਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਵੱਖ ਵੱਖ ਬਣਾਈਆਂ ਕਮੇਟੀਆਂ ਦੇ ਨੋਡਲ ਅਫਸਰ ਹਾਜਰ ਸਨ।
ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਵੱਖ ਵੱਖ ਕਮੇਟੀਆਂ ਦੇ ਜਿਲ੍ਹਾ ਨੋਡਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿਲ੍ਹਾ ਪਠਾਨਕੋਟ ਲਈ ਵੱਖ ਵੱਖ ਕਮੇਟੀਆਂ ਗਠਿਤ ਕਰ ਲਈਆਂ ਗਈਆਂ ਹਨ ਅਤੇ ਚੋਣਾ-2022 ਨੂੰ ਸਫਲਤਾ ਪੂਰਵਕ ਕਰਵਾਉਂਣ ਲਈ 10,17 ਅਤੇ 24 ਦਸੰਬਰ ਨੂੰ ਜਿਲ੍ਹਾ ਪੱਧਰ ਤੇ ਨੋਡਲ ਅਫਸਰਾਂ ਦੇ ਲਈ ਟ੍ਰੇਨਿੰਗ ਰੱਖੀ ਗਈ ਹੈ ਅਤੇ ਸਾਰੀਆਂ ਕਮੇਟੀਆਂ ਦੇ ਨੋਡਲ ਅਫਸਰ ਉਪਰੋਕਤ ਟੇ੍ਰਨਿੰਗ ਲਈ ਆਪ ਹਾਜਰ ਹੋਣਗੇ ਤਾਂ ਜੋ ਵਿਧਾਨ ਸਭਾ ਚੋਣਾ-2022 ਦੋਰਾਨ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।