- फरीदकोट के डीएसपी लखवीर सिंह को तरनतारन पुलिस ने पकड़ा, रिश्वत के मामले में DGP के आदेश पर हुई कार्रवाई - July 6, 2022
- LPG cylinder price: फिर बढ़ी घरेलू गैस की कीमतें, जानें अब कितने का मिलेगा सिलेंडर - July 6, 2022
- पंजाब में मुफ्त बिजली पर मान सरकार ने लगाई मुहर, CM मान बोले- प्रत्येक बिल पर 600 यूनिट माफ - July 6, 2022
ਪਠਾਨਕੋਟ, 21 ਦਸੰਬਰ (ਨਿਊਜ਼ ਹੰਟ)- ਮਾਣਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਜਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਛੋਟਾਂ ਘੱਲੂਘਾਰਾਂ ਸਮਾਰਕ ਕਾਹਨੂਵਾਨ ਚੋਕ ਵਿਖੇ ਪਹੁੰਚੇ ਅਤੇ ਇਸ ਤੋਂ ਬਾਅਦ ਉਨ੍ਹਾਂ ਰਾਸਟਰੀ ਮੁੱਖ ਮਾਰਗ ਤੋਂ ਹੁੰਦੇ ਹੋਏ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।
ਐਨ.ਐਚ.ਪੀ.ਸੀ. ਰੈਸਟ ਹਾਊਟ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ, ਸ੍ਰੀ ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਅਤੇ ਹੋਰ ਉੱਚ ਜਿਲ੍ਹਾ ਅਧਿਕਾਰੀਆਂ ਵੱਲੋਂ ਮਾਣਯੋਗ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਗਵਰਨਰ ਪੰਜਾਬ ਜੀ ਦਾ ਸਵਾਗਤ ਕੀਤਾ।
ਰੈਸਟ ਹਾਊਸ ਵਿਖੇ ਆਯੋਜਿਤ ਇੱਕ ਮੀਟਿੰਗ ਦੋਰਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਾਨਯੋਗ ਗਵਰਨਰ ਪੰਜਾਬ ਜੀ ਨੂੰ ਜਿਲ੍ਹਾ ਪਠਾਨਕੋਟ ਦੀਆਂ ਸਰਹੱਦਾਂ, ਟੂਰਿਸਟ ਪਲੇਸ,ਖੇਤਰਫਲ,ਇਤਹਾਸਿਕ ਸਥਾਨਾਂ ਤੋਂ ਵੀ ਜਾਣੂ ਕਰਵਾਇਆ। ਮਾਨਯੋਗ ਗਵਰਨਰ ਪੰਜਾਬ ਵੱਲੋਂ ਜਿਲ੍ਹੇ ਅੰਦਰ ਪੁਲਿਸ ਪ੍ਰਸਾਸਨ ਦੇ ਕੰਮਾਂ ਦੇ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਤੋਂ ਬਾਅਦ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਜਿਲ੍ਹਾ ਹੁਸਿਆਰਪੁਰ ਲਈ ਰਵਾਨਾ ਹੋ ਗਏ।