- फरीदकोट के डीएसपी लखवीर सिंह को तरनतारन पुलिस ने पकड़ा, रिश्वत के मामले में DGP के आदेश पर हुई कार्रवाई - July 6, 2022
- LPG cylinder price: फिर बढ़ी घरेलू गैस की कीमतें, जानें अब कितने का मिलेगा सिलेंडर - July 6, 2022
- पंजाब में मुफ्त बिजली पर मान सरकार ने लगाई मुहर, CM मान बोले- प्रत्येक बिल पर 600 यूनिट माफ - July 6, 2022
ਹੁਸ਼ਿਆਰਪੁਰ, 9 ਜਨਵਰੀ (ਨਿਊਜ਼ ਹੰਟ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸਬੰਧੀ ਸਾਰੀ ਜ਼ਰੂਰੀ ਪ੍ਰਕ੍ਰਿਆ ਯਕੀਨੀ ਬਣਾਈ ਜਾਵੇ, ਤਾਂ ਜੋ ਵਿਧਾਨ ਸਭਾ ਚੋਣਾਂ ਸਫ਼ਲਤਾਪੂਰਵਕ ਸੰਪਨ ਕਰਵਾਈਆਂ ਜਾ ਸਕਣ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵਲੋਂ ਸਾਂਝੇ ਤੌਰ ’ਤੇ ਚੋਣਾਂ ਲਈ ਬਣਾਏ ਜਾਣ ਵਾਲੇ ਗਿਣਤੀ ਕੇਂਦਰਾਂ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਵੀ ਦੌਰਾ ਕਰਕੇ ਰਿਟਰਨਿੰਗ ਅਫ਼ਸਰਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰਾਂ ਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣਾ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਸਾਰੇ ਚੋਣ ਅਧਿਕਾਰੀ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਤਾਂ ਹੀ ਜ਼ਿਲ੍ਹੇ ਵਿਚ ਚੋਣਾਂ ਸਫ਼ਲਤਾਪੂਰਵਕ ਸੰਪਨ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤਾ ਤੇ ਕੋਵਿਡ-19 ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਫਲਾਇੰਗ ਸੁਕੈਅਡ ਦੀਆਂ ਟੀਮਾਂ ਕਾਰਜਸ਼ੀਲ ਹੋ ਗਈਆਂ ਹਨ ਅਤੇ ਇਹ ਟੀਮਾਂ 24 ਘੰਟੇ ਤਾਇਨਾਤ ਰਹਿੰਦੇ ਹੋਏ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ਤੇ ਜਲਦ ਕਾਰਵਾਈ ਨੂੰ ਅਮਲ ਵਿਚ ਲਿਆਉਣਗੀਆਂ।
ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਵਿਧਾਨ ਸਭਾ ਹਲਕਾ ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ, ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।