ਗਣਤੰਤਰ ਦਿਵਸ ਦੀਆਂ ਤਿਆਰੀਆਂ ; ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਵਿਭਾਗਾਂ ਨਾਲ ਮੀਟਿੰਗ

Hoshiarpur National Punjab ब्रेकिंग न्यूज़

ਹੁਸ਼ਿਆਰਪੁਰ, 10 ਜਵਨਰੀ (ਨਿਊਜ਼ ਹੰਟ)- ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੰਦੀਪ ਸਿੰਘ ਨੇ ਅੱਜ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ, ਹਰੇਕ ਵਿਭਾਗ ਨੂੰ ਬਣਦੀ ਜ਼ਿੰਮੇਂਵਾਰੀ ਸੌਂਪੀ। ਉਨ੍ਹਾਂ ਇਸ ਮੌਕੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਕੋਵਿਡ ਪ੍ਰੋਟੋਕਾਲ ਦੇ ਆਧਾਰ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ ਤੋਂ ਇਲਾਵਾ ਆਰਜ਼ੀ ਬਾਥਰੂਮਜ਼ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਚੋਣ ਕਮਿਸ਼ਨ ਦੀਆਂ ਸਵੀਪ ਗਤੀਵਿਧੀਆਂ ਨਾਲ ਸਬੰਧਤ ਝਾਕੀਆਂ ਵੀ ਤਿਆਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀ ਸਮੇਂ ਸਿਰ ਲਿਸਟਾਂ ਭੇਜਣੀਆਂ ਯਕੀਨੀ ਬਣਾਉਣ।
ਸ਼੍ਰੀ ਸੰਦੀਪ ਸਿੰਘ ਨੇ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਅਤੇ ਐਨ.ਸੀ.ਸੀ./ਐਨ ਐਸ ਐਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।
ਮੀਟਿੰਗ ਵਿੱਚ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਸ਼ਿਵਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਅਮਨਪਾਲ ਸਿੰਘ, ਡੀ ਡੀ ਪੀ ਓ ਸ਼੍ਰੀ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

Leave a Reply

Your email address will not be published.