- Celtics lost Game 1 against Heat. - May 18, 2022
- Avalanche beat Blues 3-2 in Game 1. - May 18, 2022
- News Hunt Daily Evening E-Paper - May 18, 2022
ਪਠਾਨਕੋਟ, 24 ਜਨਵਰੀ (ਨਿਊਜ਼ ਹੰਟ)- ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡ੍ਰੈਸ ਰਿਹਰਸਲ ਕੀਤੀ ਗਈ। ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਬਤੋਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸੀ੍ਰ ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ , ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸਪੰਰਕ ਅਫਸਰ ਪਠਾਨਕੋਟ, ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਜ ਕੁਮਾਰ ਨਾਇਬ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਦਾ ਜਾਇਜਾ ਲਿਆ । ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪਠਾਨਕੋਟ ਦੇ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਕੋਵਿਡ 19 ਦੇ ਚਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ 19 ਦੇ ਚਲਦਿਆਂ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸੋਅ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।