- Luka Doncic and the Dallas Mavericks dominate Phoenix Suns in Game 7. - May 16, 2022
- News Hunt Daily Evening E-Paper - May 15, 2022
- News Hunt Daily Evening E-Paper - May 15, 2022
ਪਠਾਨਕੋਟ, 25 ਜਨਵਰੀ (ਨਿਊਜ਼ ਹੰਟ)- 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸੁਰੂ ਹੋ ਗਿਆ ਹੈ ਅਤੇ ਨਾਮਜਦਗੀਆਂ ਭਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ। ਇਹ ਜਾਣਕਾਰੀ ਸ੍ਰੀ ਸੰਯਮ ਅਗਰਵਾਲ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸਨਰ ਪਠਾਨਕੋਟ ਨੇ ਦਿੱਤੀ।
ਉਹਨਾਂ ਕਿਹਾ ਕਿ ਚੋਣ ਕਮਿਸਨ ਵੱਲੋਂ ਜਾਰੀ ਨਵੇਂ ਸਡਿਊਲ ਅਨੁਸਾਰ 25 ਜਨਵਰੀ, 2022 ਨੂੰ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਮਜਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸਚਿਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।
ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ 001-ਸੁਜਾਨਪੁਰ ਲਈ ਨਾਮਜਦਗੀ ਪੱਤਰ ਆਰ ਐਂਡ ਆਰ ਐਡਮਿੰਨ ਬਲਾਕ ਸਾਹਪੁਰਕੰਡੀ ਟਾਊਨਸਿਪ, ਵਿਧਾਨ ਸਭਾ ਹਲਕਾ 002-ਭੋਆ(ਐਸ.ਸੀ.) ਲਈ ਕੋਰਟ ਰੂਮ, ਏ.ਡੀ.ਸੀ. (ਜ) ਕਮਰਾ ਨੰਬਰ 101 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਅਤੇ ਵਿਧਾਨ ਸਭਾ ਹਲਕਾ 003-ਪਠਾਨਕੋਟ ਲਈ ਕੋਰਟ ਰੂਮ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਕਮਰਾ ਨੰਬਰ 119 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਭਰੇ ਜਾ ਸਕਦੇ ਹਨ।
ਉਹਨਾਂ ਕਿਹਾ ਕਿ ਨਾਮਜਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਹਨਾਂ ਕਿਹਾ ਕਿ ਨਾਮਜਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।
ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਰੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।
ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।