ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ

पंजाब पठानकोट ब्रेकिंग न्यूज़

ਪਠਾਨਕੋਟ 26 ਜਨਵਰੀ (ਨਿਊਜ਼ ਹੰਟ)- ਅੱਜ ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਮੈਂ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਅੱਜ ਇਸ ਮੁਬਾਰਕ ਮੌਕੇ ਮੈਂ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦਾ ਹਾਂ, ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਸਮਾਗਮ ਵਿੱਚ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਆਦਿ ਹਾਜ਼ਰ ਸਨ।

ਸਮਾਰੋਹ ਦੋਰਾਨ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਅਵਲ ਰਹਿ ਕੇ ਮੱਲਾਂ ਮਾਰੀਆਂ ਹਨ ਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ ਤੇ ਇਨ੍ਹਾਂ ਮਹਾਨ ਸ਼ਹੀਦਾਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਜਿੰਦਗੀ ਬਤੀਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਵਿੱਚ ਮੋਹਰੀ ਹਨ।

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਗਣਤੰਤਰਤਾ ਦਿਵਸ ਸਮਾਗਮ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾ ਰਿਹਾ ਹੈ ਤੇ ਮੈਂ ਅੱਜ ਕੋਰੋਨਾ ਮਹਾਂਮਾਰੀ ਦੋਰਾਨ ਅਪਣੀਆਂ ਸੇਵਾਵਾਂ ਦੇਣ ਵਾਲੇ ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ ਅਤੇ ਹੁਣ ਜਿਲ੍ਹੇ ਅੰਦਰ ਜੋ ਕਰੋਨਾ ਦੀ ਸਥਿਤੀ ਹੈ ਇਸ ਦੇ ਚਲਦਿਆਂ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸਨ ਲਗਾਉਂਣ ਲਈ ਜਾਗਰੁਕ ਕਰਨਾ ਹੈ ਤਾਂ ਜੋ ਜਿਲ੍ਹੇ ਨੂੰ ਕਰੋਨਾ ਮੁਕਤ ਕੀਤਾ ਜਾ ਸਕੇ।

ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ 14 ਰਾਜਪੁਤਾਨਾ ਰਾਈਫਲਸ ਬੈਂਡ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।

Leave a Reply

Your email address will not be published.