- Celtics lost Game 1 against Heat. - May 18, 2022
- Avalanche beat Blues 3-2 in Game 1. - May 18, 2022
- News Hunt Daily Evening E-Paper - May 18, 2022
ਹੁਸ਼ਿਆਰਪੁਰ, 28 ਜਨਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲੀ ਰਿਹਰਸਲ ਵਿਚ ਗੈਰਹਾਜ਼ਰ ਰਹੇ ਅਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਨ ਦੇਣ ਵਾਲੇ ਚੋਣ ਡਿਊਟੀ ‘ਤੇ ਲੱਗਾਏ 71 ਮੁਲਾਜ਼ਮਾਂ ਵਿਰੁੱਧ ਐਫ.ਆਈ.ਆਰ. ਦਰਜ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਮੁਖੀਆਂ ਨੂੰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਵਿੱਚ ਪੋਲਿੰਗ ਅਤੇ ਕਾਊਂਟਿੰਗ ਸਟਾਫ ਦੀ ਅਹਿਮ ਭੂਮਿਕਾ ਹੈ। ਇਸ ਲਈ ਚੋਣ ਡਿਊਟੀ ਵਿੱਚ ਲੱਗਾ ਸਟਾਫ ਜ਼ਿੰਮੇਵਾਰੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾਏ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੋਣਾਂ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਡਿਊਟੀ ਸਭ ਤੋਂ ਅਹਿਮ ਡਿਊਟੀਆਂ ਵਿੱਚੋਂ ਇੱਕ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਦੀ ਟੈਸਟਿੰਗ ਰਿਪੋਰਟ ਸਿਰਫ਼ ਸਰਕਾਰੀ ਸਿਹਤ ਕੇਂਦਰਾਂ/ਲੈਬਾਂ ਤੋਂ ਹੀ ਯੋਗ ਮੰਨੀ ਜਾਵੇਗੀ। ਇਸ ਲਈ ਜਿਸ ਅਧਿਕਾਰੀ ਅਤੇ ਕਰਮਚਾਰੀ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਉਂਦੀ ਹੈ, ਉਸ ਨੂੰ ਸਰਕਾਰੀ ਸਿਹਤ ਕੇਂਦਰਾਂ ਦੀ ਰਿਪੋਰਟ ਸਬੰਧਤ ਅਧਿਕਾਰੀ ਨੂੰ ਸੌਂਪਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ਜਾਅਲੀ ਪਾਈ ਗਈ ਤਾਂ ਸਬੰਧਤ ਲੈਬ ਦਾ ਲਾਇਸੈਂਸ ਰੱਦ ਕਰਕੇ ਲੈਬ ਅਤੇ ਫਰਜ਼ੀ ਰਿਪੋਰਟ ਪਾਉਣ ਵਾਲੇ ਮੁਲਾਜ਼ਮ ਖਿਲਾਫ ਐਫ.ਆਈ.ਆਰ.ਦਰਜ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਲੈਬ ਦੀ ਟੈਸਟਿੰਗ ਰਿਪੋਰਟ ਨੂੰ ਵੈਧ ਨਹੀਂ ਮੰਨਿਆ ਜਾਵੇਗਾ