- Celtics lost Game 1 against Heat. - May 18, 2022
- Avalanche beat Blues 3-2 in Game 1. - May 18, 2022
- News Hunt Daily Evening E-Paper - May 18, 2022
ਪਠਾਨਕੋਟ 09 ਫਰਵਰੀ (ਨਿਊਜ਼ ਹੰਟ)- ਜ਼ਿਲ੍ਹਾ ਪਠਾਨਕੋਟ ‘ਚ ਵਿਧਾਨ ਸਭਾ ਚੋਣਾਂ -2022 ਨੂੰ ਮੁੱਖ ਰੱਖਦਿਆਂ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਿਆਂ ਅਨੁਸਾਰ ਦੂਜੀ ਰੈਂਡੇਮਾਈਜੇਸ਼ਨ ਭਾਰਤ ਚੋਣ ਕਮਿਸ਼ਨ ਦੇ ਈ.ਵੀ.ਐਮ.ਮੈਨੇਜਮੈਂਟ ਸਿਸਟਮ ਸਾਫ਼ਟਵੇਅਰ ਰਾਹੀਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.)ਦੇ ਜਨਰਲ ਅਬਜਰਵਰ Mr. Andra Vamsi, IAS, ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਲਈ ਨਿਯੁਕਤ ਜਨਰਲ ਅਬਜਰਵਰ Mr. Pravin Chindhu Darade, IAS , ਦੀ ਨਿਗਰਾਨੀ ਹੇਠ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਹੋਈ ।ਇਸ ਮੌਕੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ, ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ ਮੌਜੂਦ ਸਨ ।
ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਅਤੇ ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਵਿਖੇ 580 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀਵੀਪੈਟ ਵੀ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਰੈਂਡੇਮਾਈਜ਼ੇਸ਼ਨ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮਜ਼ ਤੇ ਵੀਵੀਪੈਟ ਤੋਂ ਇਲਾਵਾ 20 ਫ਼ੀਸਦੀ ਸੀ.ਯੂ, 20 ਫ਼ੀਸਦੀ ਬੀ.ਯੂ., 30 ਫ਼ੀਸਦੀ ਵੀਵੀਪੈਟ ਹੋਰ ਰਾਖਵੇਂ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖ਼ਰਾਬ ਹੋਣ ਦੀ ਸੂਰਤ ਵਿੱਚ ਵਰਤੇ ਜਾ ਸਕਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਚੋਣਾਂ ਬਿਨਾਂ ਕਿਸੇ ਡਰ ਭੈਅ ਦੇ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਪਠਾਨਕੋਟ ਵਿੱਚ ਕੁੱਲ 24 ਉਮੀਦਵਾਰ ਮੈਦਾਨ ਵਿੱਚ ਹਨ । ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿਖੇ 9, ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਵਿਖੇ 9 ਅਤੇ ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਵਿਖੇ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ । ਉਨ੍ਹਾਂ ਦੱਸਿਆ ਕਿ 10 ਅਤੇ 11 ਫਰਵਰੀ ਨੂੰ ਐਸ.ਡੀ.ਕਾਲਜ ਵਿਖੇ ਸਾਰੀਆਂ ਸੀ.ਯੂ, ਬੀ.ਯੂ. ਅਤੇ ਵੀਵੀਪੈਟ ਮਸੀਨਾਂ ਨੂੰ ਪੂਰੀ ਤਰ੍ਹਾਂ ਨਾਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੋਜੂਦਗੀ ਵਿੱਚ ਜਾਂਚ ਕੀਤੀ ਜਾਵੇਗੀ ਤਾਂ ਜੋ ਪੂਰੀ ਤਰ੍ਹਾਂ ਨਾਲ ਤਿੰਨੋਂ ਯੂਨਿਟ ਤਿਆਰ ਕੀਤੇ ਜਾ ਸਕਣ।
ਈ.ਵੀ.ਐਮਜ਼/ਵੀ.ਵੀ.ਪੈਟਜ਼ ਦੀ ਰੈਂਡੇਮਾਈਜੇਸ਼ਨ ਉਪਰੰਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਸ਼ੀਨਾਂ ਦੀ ਸੂਚੀ ਦੀਆਂ ਲਿਸਟਾਂ ਮੁਹੱਈਆ ਕਰਵਾਈਆਂ ਗਈਆ । ਇਸ ਮੌਕੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣ ਦਾ ਆਸਵਾਸ਼ਨ ਵੀ ਦਿੱਤਾ ।