- News Hunt Daily Evening E-Paper - May 16, 2022
- News Hunt Daily Evening E-Paper - May 16, 2022
- Luka Doncic and the Dallas Mavericks dominate Phoenix Suns in Game 7. - May 16, 2022
ਹੁਸ਼ਿਆਰਪੁਰ, 3 ਅਪ੍ਰੈਲ (ਨਿਊਜ਼ ਹੰਟ)- ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ਦੀ ਗਲੀ ਨੰਬਰ 6 ਵਿਚ 3 ਲੱਖ 6 ਹਜ਼ਾਰ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਸ਼ਰੂਆਤ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਸਰਵਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਦੀ ਬੇਹਤਰੀ ਸਬੰਧੀ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਹੈ, ਜਿਸ ਨੂੰ ਅਮਲੀਜਾਮਾ ਪਹਿਨਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਕਾਰਜ ਵਿਚ ਫੰੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਵਿਕਾਸ ਕੰਮਾਂ ਵਿਚ ਗੁਣਵਤਾ ਨਾਲ ਕੋਈ ਸਮਝੋਤਾ ਨਾ ਹੋਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਕਾਸ ਕਾਰਜਾਂ ਵਿਚ ਲਾਪ੍ਰਵਾਹੀ ਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਰਿੰਦਰ ਸ਼ਰਮਾ ਬਿੰਦੂ, ਅਰਜੁਨ ਸ਼ਰਮਾ, ਕਾਕਾ ਸਹੋਤਾ, ਵਿਕਰਮ ਸ਼ਰਮਾ ਤੋਂ ਇਲਾਵਾ ਵਾਰਡ ਦੇ ਹੋਰ ਲੋਕ ਵੀ ਮੌਜੂਦ ਸਨ।