- Celtics lost Game 1 against Heat. - May 18, 2022
- Avalanche beat Blues 3-2 in Game 1. - May 18, 2022
- News Hunt Daily Evening E-Paper - May 18, 2022
ਪਠਾਨਕੋਟ 25 ਅਪ੍ਰੈਲ (ਨਿਊਜ਼ ਹੰਟ)- ਜਿਨ੍ਹਾਂ ਵਿਭਾਗਾਂ ਅੰਦਰ ਲੰਮੇ ਸਮੇਂ ਤੋਂ ਵਿਕਾਸ ਕਾਰਜ ਜਾਂ ਹੋਰ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜੇਕਰ ਪ੍ਰੋਜੈਕਟ ਰੂਕ ਗਏ ਹਨ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਇਸ ਤੋਂ ਇਲਾਵਾ ਜੋ ਪ੍ਰੋਜੈਕਟ ਜਾਂ ਵਿਕਾਸ ਕਾਰਜ ਪਹਿਲਾਂ ਤੋਂ ਹੀ ਲੇਟ ਚਲ ਰਹੇ ਹਨ ਉਨ੍ਹਾਂ ਕਾਰਜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਕਰਨ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਸੁਮਿਤ ਮੂਧ ਐਸ.ਡੀ.ਐਮ. ਧਾਰ ਕਲ੍ਹਾ, ਰੁਵਿੰਦਰ ਕੌਰ ਸਿਵਲ ਸਰਜਨ ਪਠਾਨਕੋਟ, ਡਾ. ਅਮਰੀਕ ਸਿੰਘ ਖੇਤੀ ਬਾੜੀ ਅਫਸਰ ਪਠਾਨਕੋਟ, ਜੀਵਨ ਠਾਕੁਰ ਜੇਲਰ ਸਬ ਜੇਲ ਪਠਾਨਕੋਟ, ਰਾਜੇਸ ਗੁਲਾਟੀ ਵਣ ਮੰਡਲ ਅਧਿਕਾਰੀ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾ, ਅਰਵਿੰਦ ਪ੍ਰਕਾਸ ਵਰਮਾ ਡੀ. ਆਰ.ਓ. ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀÇੰਟੰਗ ਕਰਦਿਆਂ ਕਿਹਾ ਕਿ ਜਿਸ ਵਿਭਾਗ ਵਿੱਚ ਵੀ ਜੋ ਜਨ ਭਲਾਈ ਸਕੀਮਾਂ ਚਲ ਰਹੀਆਂ ਹਨ ਅਤੇ ਪੈਂਡਿੰਗ ਹਨ ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਲਾਭ ਪਾਤਰੀ ਸਰਕਾਰ ਵੱਲੋਂ ਚਲਾਈਆਂ ਜਨ ਭਲਾਈ ਸਕੀਮਾਂ ਦਾ ਲਾਭ ਪੂਰਨ ਤੋਰ ਤੇ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੋ ਪ੍ਰੋਜੈਕਟ ਵਿਭਾਗਾਂ ਅੰਦਰ ਦੇਰੀ ਨਾਲ ਚੱਲ ਰਹੇ ਹਨ ਜਾਂ ਉਨ੍ਹਾਂ ਦੀ ਗਤੀ ਹੋਲੀ ਹੈ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਵੈਂ ਕਿ ਅਸੀਂ ਪਹਿਲਾ ਹੀ ਕਰੀਬ ਦੋ ਸਾਲ ਮਹਾਂਮਾਰੀ ਕਰੋਨਾਂ ਨਾਲ ਜੰਗ ਲੜੀ ਹੈ ਅਤੇ ਕਰੋਨਾ ਤੇ ਜਿੱਤ ਪ੍ਰਾਪਤ ਕੀਤੀ ਹੈ, ਇਸ ਸਮੇਂ ਦੋਰਾਨ ਜੋ ਕਮੀਆਂ ਰਹਿ ਗਈਆਂ ਸਨ ਉਨ੍ਹਾਂ ਨੂੰ ਸਮੇਂ ਰਹਿੰਦਿਆਂ ਹੀ ਪੂਰਾ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ ਹੈ ਕਿ ਹਰੇਕ ਨਾਗਰਿਕ ਨੂੰ ਸਾਫ ਪੀਣ ਵਾਲਾ ਪਾਣੀ, ਸਿਹਤ ਸੇਵਾਵਾਂ, ਸਿੱਖਿਆ ਸੇਵਾਵਾਂ ਆਦਿ ਨਿਰਵਿਗਨ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜਨ ਭਲਾਈ ਦੇ ਕੰਮਾਂ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਇਸ ਤਰ੍ਹਾਂ ਦੀ ਵਿਵਸਥਾ ਬਣਾਈ ਜਾਵੇ ਕਿ ਸਮੇਂ ਰਹਿੰਦਿਆਂ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਜਨ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ।