ਹੁਸ਼ਿਆਰਪੁਰ, 30 ਮਈ: ( ਨਿਊਜ਼ ਹੰਟ )
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ। ਜਿਸ ਦੇ ਨਤੀਜੇ ਵਜੋਂ ਸ਼ਹਿਰਾਂ ਅਤੇ ਪਿੰਡਾ ਵਿੱਚ ਸੜਕਾਂ ਦਾ ਜਾਲ ਵਿਛ ਗਿਆ ਹੈ ਅਤੇ ਇਥੋਂ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਹ ਸ਼ੇਰਗੜ੍ਹ ਬਾਈਪਾਸ ਤੋਂ ਪਿੰਡ ਛਾਉਣੀ ਕਲਾਂ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ।
10.53 ਲੱਖ ਰੁਪਏ ਦੀ ਲਾਗਤ ਨਾਲ 0.78 ਕਿਲੋਮੀਟਰ ਲੰਬੀ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਇਹ ਸੜਕ ਬਨਣ ਨਾਲ ਇਲਾਕੇ ਅਤੇ ਆਸ-ਪਾਸ ਦੇ ਖੇਤਰਾਂ ਦੇ ਨਿਵਾਸੀਆਂ ਨੂੰ ਆਣ-ਜਾਣ ਲਈ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਲਗਭਗ ਹਰ ਖੇਤਰ ਵਿੱਚ ਜ਼ਰੂਰੀ ਵਿਕਾਸ ਕਾਰਜ ਕਰਵਾ ਕੇ ਲੋਕਾਂ ਲਈ ਹਰ ਸੁਵਿਧਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹਰ ਪਿੰਡ ਵਿੱਚ ਸੜਕਾਂ ਅਤੇ ਹੋਰ ਜਰੂਰੀ ਸੁਵਿਧਾਵਾਂ ਦੇ ਕੇ ਲੋਕਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਜ਼ਰੂਰਤ ਅਨੁਸਾਰ ਇਥੇ ਵਿਕਾਸ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਸਰਪੰਚ ਗੁਰਮੀਤ ਕੌਰ, ਸੁਦੇਸ਼, ਨਰਿੰਦਰ ਕੌਰ, ਪੰਚ ਮਲਕੀਤ ਸਿੰਘ, ਪੰਚ ਹਰਜਿੰਦਰ ਕੁਮਾਰ, ਪੰਚ ਪਰਮਜੀਤ, ਅਨਿਲ ਸਰਦਾਨਾ, ਸੋਨੀ ਸਰਦਾਨਾ, ਯੋਗਰਾਜ ਬੈਂਸ, ਦੇਵਰਾਜ ਜੱਸੀ, ਮੋਹਿਤ ਸਰਦਾਨਾ, ਦੀਪਕ ਸਾਜਨ, ਸਰਪੰਚ ਕੁਲਦੀਪ ਅਰੋੜਾ, ਸਰਬਜੀਤ ਸਾਬੀ, ਜਤਿਨ ਸਿੱਧੂ, ਰਾਹੁਲ ਗੋਹਿਲ ਆਦਿ ਵੀ ਮੌਜੂਦ ਸਨ।