26 C
Jalandhar
Friday, November 22, 2024

ਸਿੱਖਿਆ ਮੰਤਰੀ ਵੱਲੋਂ ਬੀਤੇ ਦਿਨ ਓਵਰਆਲ ਗ੍ਰੇਡਿੰਗ ਦੇ ਆਧਾਰ ਤੇ ਪੰਜਾਬ ਦੇ ਸਰਬੋਤਮ ਸਕੂਲਾਂ ਦੀ ਜਾਰੀ ਸੂਚੀ ਵਿੱਚ ਜਿਲ੍ਹਾ ਪਠਾਨਕੋਟ ਦੇ 4 ਸਕੂਲ ਸਾਮਲ।

ਪਠਾਨਕੋਟ, 3 ਜੂਨ 2021 ( ਨਿਊਜ਼ ਹੰਟ )  ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਬੀਤੇ ਦਿਨ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਿਲ੍ਹਾਵਾਰ ਜਾਰੀ ਕੀਤੀ ਸੂਚੀ ਵਿੱਚ ਜਿਲ੍ਹਾ ਪਠਾਨਕੋਟ ਦੇ ਚਾਰ ਸਕੂਲ ਸਾਮਲ ਹੋਏ ਹਨ। ਸਰਬੋਤਮ ਸਕੂਲਾਂ ਦੀ ਸੂਚੀ ਵਿੱਚ ਸਾਮਲ ਸਰਕਾਰੀ ਮਿਡਲ ਸਕੂਲ ਜਸਵਾਲੀ, ਸਰਕਾਰੀ ਮਿਡਲ ਸਕੂਲ ਸਿੰਬਲੀ ਗੁਜਰਾਂ, ਸਰਕਾਰੀ ਹਾਈ ਸਕੂਲ ਥਰਿਆਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਤਿਆਲ ਫਿਰੋਜਾ ਦੇ ਸਕੂਲ ਮੁਖੀਆਂ ਅਤੇ ਸਟਾਫ ਨੂੰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਬਿਹਤਰ ਪ੍ਰਦਰਸਨ ਕਰਨ ਵਾਲੇ ਇਨ੍ਹਾਂ ਸਕੂਲਾਂ ਨੂੰ ਮਾਣਯੋਗ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ 5 ਲੱਖ, 7.50 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ, ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜਰੀ ਮੰਨਿਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਜਿੰਨਾਂ ਜਿਲਿ੍ਹਆਂ ਵਿੱਚ ਇੱਕ ਤੋਂ ਵੱਧ ਸਕੂਲ ਬਰਾਬਰ ਅੰਕ ਲੈ ਕੇ ਸਿਖਰਲੇ ਸਥਾਨ ‘ਤੇ ਰਹੇ ਹਨ ਉੱਥੇ ਐਵਾਰਡ ਦੀ ਰਕਮ ਨੂੰ ਉਨ੍ਹਾਂ ਸਕੂਲਾਂ ਵਿਚ ਬਰਾਬਰ ਵੰਡਿਆ ਗਿਆ ਹੈ ।
ਐਵਾਰਡ ਪ੍ਰਾਪਤ ਕਰਨ ਵਾਲੇ ਸਰਕਾਰੀ ਮਿਡਲ ਸਕੂਲ ਜਸਵਾਲੀ ਦੀ ਇੰਚਾਰਜ ਕਿਰਨ ਬਾਲਾ,  ਸਰਕਾਰੀ ਮਿਡਲ ਸਕੂਲ ਸਿੰਬਲੀ ਗੁਜਰਾਂ ਦੇ ਇੰਚਾਰਜ ਸੁਸੀਲ ਕੁਮਾਰ, ਸਰਕਾਰੀ ਹਾਈ ਸਕੂਲ ਥਰਿਆਲ ਦੀ ਹੈਡਮਿਸਟਰੇਸ ਸੁਮਨ ਬਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਤਿਆਲ ਫਿਰੋਜਾ ਦੇ ਪਿ੍ਰੰਸੀਪਲ ਕਮ ਬੀਐਨਓ ਬਮਿਆਲ ਰਮੇਸ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਨਿਰੰਤਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਅਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜਰ ਆ ਰਹੇ ਹਨ।
ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਵੱਖ-ਵੱਖ ਪੱਖਾਂ ‘ਤੇ ਆਧਾਰਿਤ ਕਰਵਾਈ ਜਾਂਦੀ ਸਮੁੱਚੀ ਦਰਜਾਬੰਦੀ (ਗਰੇਡਿੰਗ) ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਕਰੇਗੀ ਕਿਉਂਕਿ ਇਹ ਅਧਿਆਪਕਾਂ ਅਤੇ ਪਿ੍ਰੰਸੀਪਲਾਂ ਲਈ ਇਕ ਪਾਰਦਰਸੀ ਤੇ ਨਰੋਈ ਮੁਕਾਬਲੇਬਾਜੀ ਦਾ ਬਰਾਬਰ ਮੰਚ ਮੁਹੱਈਆ ਕਰਵਾਉਂਦੀ ਹੈ।
ਇਸ ਮੌਕੇ ਤੇ ਬੀਐਨਓ ਪੰਕਜ ਮਹਾਜਨ, ਬੀਐਨਓ ਤੇਜਵੀਰ ਸਿੰਘ, ਬੀਐਨਓ ਬਲਬੀਰ ਸਿੰਘ, ਡੀਐਸਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਿੱਖਿਆ ਸੁਧਾਰ ਟੀਮ ਅਤੇ ਸਮੂਹ ਅਧਿਆਪਕਾਂ ਵੱਲੋਂ ਪਠਾਨਕੋਟ ਜਿਲੇ ਦਾ ਨਾਂ ਰੋਸਨ ਕਰਨ ਵਾਲੇ ਸਕੂਲਾਂ ਮੁਖੀਆਂ ਨੂੰ ਮੁਬਾਰਕਬਾਦ ਦਿੱਤੀ ਗਈ।

2.50 – 2.50 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ ਦੀ ਸੂਚੀ :
ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਜਸਵਾਲੀ।

7.50 ਲੱਖ ਦਾ ਪੁਰਸਕਾਰ ਲੈਣ ਵਾਲਾ ਹਾਈ ਸਕੂਲ ਜੀਐਚਐਸ ਥਰਿਆਲ,
10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲਾ ਸੀਨੀਅਰ ਸੈਕੰਡਰੀ ਸਕੂਲ :
ਜੀਐਸਐਸ ਦਤਿਆਲ ਫਿਰੋਜਾ (ਪਠਾਨਕੋਟ)

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles