ਪਠਾਨਕੋਟ: 3 ਜੂਨ 2021 ( ਨਿਊਜ਼ ਹੰਟ ) ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਸੀ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 4 ਜੂਨ ਤੋਂ ਸੋਮਵਾਰ ਤੋਂ ਸੁਕਰਵਾਰ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰ ਕਿਸੇ ਵੀ ਵਿਅਕਤੀ ਨੂੰ ਸੇਵਾਂ ਕੇਂਦਰਾਂ ਤੋਂ ਕਿਸੇ ਵੀ ਤਰ੍ਹਾਂ ਦੀ ਸੇਵਾ ਲੈਣ ਲਈ ਆਨ ਲਾਈਨ ਅਪਾਉਂਟਮੈਂਟ ਲੈਣਾ ਹੋਵੇਗਾ।