ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।
