17.7 C
Jalandhar
Sunday, January 25, 2026

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਦਿਵਿਆਂਗ ਵਿਅਕਤੀਆਂ ਲਈ ਵੈਕਸੀਨੇਸ਼ਨ ਕੈਂਪ ਲਗਾਇਆ

ਜਲੰਧਰ, 4 ਜੁਲਾਈ 2021 ( ਨਿਊਜ਼ ਹੰਟ ) :

ਡਿਪਟੀ ਕਮਿਸ਼ਨਰ, ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜਲੰਧਰ ਸ਼੍ਰੀ ਗੁਰਮਿੰਦਰ ਸਿੰਘ ਦੀ ਅਗਵਾਈ ਵਿੱਚ ਕੌਂਸਲਰ ਸ਼੍ਰੀਮਤੀ ਡੋਲੀ ਸੈਣੀ ਦੇ ਸਹਿਯੋਗ ਨਾਲ ਮਹਾਰਜਾ ਰਣਜੀਤ ਸਿੰਘ ਪਾਰਕ ਰਣਜੀਤ ਨਗਰ, ਜਲੰਧਰ ਵਿਖੇ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦਿੰਦੇ ਹੋਏ ਲਗਭਗ 250 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਗਿਆ। ਕੈਂਪ ਦੌਰਾਨ ਆਏ ਵਿਅਕਤੀਆਂ ਲਈ ਪਾਣੀ ਅਤੇ ਰਿਫਰੈਸ਼ਮੈਂਟ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ।

ਇਸ ਦੌਰਾਨ ਕੈਂਪ ਵਿੱਚ ਪੁੱਜੇ ਲੋਕਾਂ ਨੂੰ ਅਨੀਮੀਆਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਸ਼੍ਰੀ ਰਣਜੀਤ ਸਿੰਘ ਰੰਧਾਵਾ, ਸੁਪਰਵਾਈਜ਼ਰ ਸ਼੍ਰੀਮਤੀ ਜਸਵਿੰਦਰ ਕੌਰ, ਆਂਗਣਵਾੜੀ ਵਰਕਰ ਸ਼੍ਰੀਮਤੀ ਬਲਵੀਰ ਕੌਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ ।

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਯੋਗ ਲਾਭਾਪਤਰੀ ਦਾ ਜਲਦੀ ਤੋਂ ਜਲਦੀ ਟੀਕਾਕਰਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੰਭਾਵੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles