ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ਼ ਵਿੱਚ ਅਤੇ 22 ਜ਼ਿਲ੍ਹਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ ਰੂਮਜ਼ ਵਿੱਚ ਤਬਦੀਲ ਕੀਤੇ ਜਾਣ ਦਾ ਫੈਸਲਾ ਕੀਤਾ ਹੈ, ਜਿਸ ਲਈ 117 ਕਰੋੜ ਰੁਪਏ ਖਰਚ ਕੀਤੇ ਜਾਣਗੇ।
