ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਸ਼ਵ ਅਬਾਦੀ ਦਿਵਸ ਮੌਕੇ ਮੁਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਵਿੱਚ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕੁਦਰਤੀ ਸਰੋਤਾਂ `ਤੇ ਪੈਂਦੇ ਬੋਝ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਭਰ ਵਿੱਚ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
