ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।
