ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ’ ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਦੀ ਪਹਿਲੀ ਬੋਰਡ ਮੀਟਿੰਗ ਦੌਰਾਨ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬੈਂਕ ਦੇ ਨਵੇਂ ਚੁਣੇ ਹੋਏ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਜ਼ਮੀਨੀ ਪੱਧਰ ‘ਤੇ ਡਟ ਕੇ ਕੰਮ ਕਰਨਗੇ ਤਾਂ ਜੋ ਬੈਂਕ ਦੇ ਕੰਮ ਵਿੱਚ ਸੁਧਾਰ ਹੋ ਸਕੇ ਅਤੇ ਕਿਸਾਨਾ ਨੂੰ ਹੋਰ ਰਾਹਤ ਮਿਲ ਸਕੇ।
