ਬਿਜਲੀ ਦੀ ਜ਼ਿਆਦਾ ਮੰਗ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂਂ ਉਪਲਬਧ ਟਰਾਂਸਫਰ ਸਮਰੱਥਾ ਅਤੇ ਕੁੱਲ ਟਰਾਂਸਫਰ ਸਮਰੱਥਾ ਨੂੰ ਘੱਟੋ ਘੱਟ 1,500 ਮੈਗਾਵਾਟ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਨਿਰੰਤਰ ਉਪਰਾਲਿਆਂ ਤਹਿਤ ਸੂਬੇ ਵਿੱਚ ਇਹ ਪਾੜਾ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਪੂਰ ਲਿਆ ਜਾਵੇਗਾ।
