ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਦੇਸ਼ ਦੀ ਮਾਣਮੱਤੀ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ (ਐਨ.ਆਈ.ਵੀ.), ਪੁਣੇ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਨੂੰ ਸਹੀਬੱਧ ਕੀਤਾ ਗਿਆ। ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਬੀਤੇ ਵਰ੍ਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਸੂਬੇ ਵਿਚ ਐਨ.ਆਈ.ਵੀ. ਵਰਗੀ ਇਕ ਸੰਸਥਾ ਸਥਾਪਿਤ ਕੀਤੀ ਜਾਵੇ ਜਿਸ ਨੂੰ ਭਾਰਤ ਸਰਕਾਰ ਵੱਲੋਂ ਮੋਹਾਲੀ ਵਿਖੇ ਐਨ.ਆਈ.ਵੀ. ਸੰਸਥਾ ਸਥਾਪਿਤ ਕਰਨ ਲਈ ਮਨਜ਼ੂਰੀ ਦਿੱਤੀ ਗਈ। ਆਈ.ਸੀ.ਐਮ.ਆਰ. ਦੀ ਟੀਮ ਵੱਲੋਂ ਨਿਊ ਚੰਡੀਗੜ੍ਹ ਵਿੱਚ ਫਾਈਨਲ ਕੀਤੀ ਗਈ 5 ਏਕੜ ਜ਼ਮੀਨ ਦੀ ਰਜਿਸਟਰੀ ਵੀ ਐਨ.ਆਈ.ਵੀ. ਦੇ ਨਾਮ ਕਰ ਦਿੱਤੀ ਗਈ ਹੈ।
