ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀ ਮੰਗ ਉਠਾਉਣਗੇ।
