ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਘਰ ਘਰ ਰੋਜ਼ਗਾਰ ਯੋਜਨਾ ਤਹਿਤ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸ੍ਰੀ ਸੋਨੀ ਨੇ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।
