ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਸੂਬਾ ਸਰਕਾਰ ਵੱਲੋਂ 4,738 ਸਮਾਰਟ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਲਿਸਨਿੰਗ ਲੈਬਜ਼ ਦੀ ਸਥਾਪਨਾ ਲਈ 4.74 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।