ਪਠਾਨਕੋਟ 13 ਅਗਸਤ ( ਨਿਊਜ਼ ਹੰਟ )- ਜਿਲ੍ਹਾ ਪਠਾਨਕੋਟ ਵਿੱਚ ਹਰ ਸਾਲ ਦੀ ਤਰ੍ਹਾਂ ਜਿਲ੍ਹਾ ਪੱਧਰ ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧ ਵਿੱਚ ਅੱਜ ਸਪੋਰਸਟਸ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਫੂੱਲ ਡੈ੍ਰਸ ਰਿਹਰਸਲ ਕੀਤੀ ਗਈ। ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਤਿਰੰਗਾ ਫਹਿਰਾਉਂਣ ਤੋਂ ਬਾਅਦ 15 ਅਗਸਤ ਨੂੰ ਕੀਤੇ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰਾ ਲਾਂਬਾ ਐਸ.ਐਸ.ਪੀ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸਿਕਾਇਤਾਂ, ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਅਤੇ ਹੋਰ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਇਸ ਵਾਰ ਕੋਵਿਡ –19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪੱਧਰੀ ਆਜਾਦੀ ਦਿਹਾੜਾ 15 ਅਗਸਤ 2021 ਨੂੰ ਸਪੋਰਟਸ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਮਨਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਕੋਵਿਡ 19 ਨੂੰ ਧਿਆਨ ਵਿੱਚ ਰੱਖਦਿਆਂ ਸਮਾਰੋਹ ਵਿੱਚ ਸਕੂਲੀ ਵਿਦਿਆਰਥੀਆਂ ਦੇ ਸਾਮਲ ਹੋਣ ਦੀ ਮਨਾਹੀ ਹੋਵੇਗੀ , ਸੱਭਿਆਚਾਰਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਅਰੁਨਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ। ਪੰਜਾਬ ਪੁਲਿਸ, ਐਨ.ਸੀ.ਸੀ. ਵਿਦਿਆਰਥੀਆਂ ਅਤੇ ਆਰਮੀ ਬੈਂਡ ਵੱਲੋਂ ਰਾਸਟਰੀ ਝੰਡੇ ਤਿਰੰਗੇ ਨੂੰ ਸਲਾਮੀ ਦੇਵੇਗੀ।