ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਐਵਾਰਡ’ ਨਾਲ ਸਨਮਾਨਿਤ ਕੀਤਾ।
