ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਦੇ 23 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਤੋਂ ਪਹਿਲਾਂ ਬਟਾਲਾ ਤੇ ਅਜਨਾਲਾ ਖੰਡ ਮਿੱਲਾਂ ਦੇ 21 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।