ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਆਰਮਡ ਪੁਲਿਸ (ਪੀਏਪੀ) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਰੋਕਥਾਮ, ਇਹਤਿਆਤ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਸਾਰੇ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
