ਉੱਦਮ ਅਤੇ ਉਦਯੋਗਿਕ ਖੇਤਰ ਵਿੱਚ ਪੰਜਾਬ ਦੀਆਂ ਅਣਗਿਣਤ ਸੰਭਾਵਨਾਵਾਂ ਦਾ ਚੰਗੀ ਤਰਾਂ ਇਸਤੇਮਾਲ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕੀਤੀ ਜੋ ਕਿ ਪੀ.ਪੀ.ਪੀ. (ਪਬਲਿਕ ਪ੍ਰਾਈਵੇਟ ਭਾਈਵਾਲੀ) ’ਤੇ ਆਧਾਰਿਤ ਹੋਵੇਗਾ ਜਿਸ ਨਾਲ ਸੂਬੇ ਵਿੱਚ ਦੁਨੀਆ ਭਰ ਤੋਂ ਨਿਵੇਸ਼ਕਾਰਾਂ ਨੂੰ ਆਕਰਸ਼ਿਤ ਕਰਨ ਅਤੇ ਸਟਾਰਟ ਅਪਸ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਸੂਬਾ ਇਸ ਨਿਵੇਕਲੇ ਖੇਤਰ ਵਿੱਚ ਚੋਟੀ ਦੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ।
