ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐਫ.) ਅਧੀਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ (ਨਾਬਾਰਡ) ਦੇ 1,022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਹੈ।