ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਿਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ ਇਸ ਮਾਮਲੇ (ਐਫਆਈਆਰ ਨੰ. 260 ਮਿਤੀ 11.8.2021, ਪੁਲਿਸ ਥਾਣਾ ਅਜਨਾਲਾ) ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦ ਕੀਤਾ ਗਿਆ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ।