ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਨਰਮਾ ਉਤਪਾਦਕਾਂ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਮਾਲਵੇ ਖਿੱਤੇ ਦੀ ਨਰਮਾ ਪੱਟੀ ਦਾ ਤੂਫਾਨੀ ਦੌਰਾ ਕੀਤਾ।