“ਧੰਨ ਹੈ ਇਹ ਥਾਂ ਜਿਸ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵਰਗਾ ਨੇਤਾ ਪੈਦਾ ਕੀਤਾ। ਏਸ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕਿ ਮੈਨੂੰ ਬੇਹੱਦ ਖੁਸ਼ੀ ਹੋਈ। ਮੈਂ ਇਹ ਹਲਫ ਲੈਂਦਾਂ ਹਾਂ ਕਿ ਬਤੌਰ ਮੁੱਖ ਮੰਤਰੀ ਮੈਂ ਹਰ ਕੰਮ ਏਸ ਸੋਚ ਨਾਲ ਕਰਾਂਗਾ ਕਿ ਸ. ਭਗਤ ਸਿੰਘ ਮੈਨੂੰ ਦੇਖ ਰਿਹਾ ਹੈ”, ਸ਼ਹੀਦ-ਏ-ਆਜ਼ਮ ਦੇ ਜੱਦੀ ਘਰ ਵਿਖੇ ਵਿਜਟਰ ਬੁੱਕ ਵਿੱਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਦਰਜ਼ ਕੀਤਾ ਸੁਨੇਹਾ।