ਪਠਾਨਕੋਟ,29 ਸਤੰਬਰ (ਨਿਊਜ਼ ਹੰਟ)- ਜਿਲ੍ਹਾ ਪਠਾਨਕੋਟ ਵਿੱਚ ਸਤੰਬਰ ਮਹੀਨੇ ਦੋਰਾਨ ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਘਟਾਉਂਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਯੋਗ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਾਮੁਦ ਬਾਂਬਾ ਐਸ.ਡੀ.ਐਮ. ਧਾਰ ਕਲਾਂ-ਕਮ-ਸਹਾਇਕ ਕਮਿਸ਼ਨਰ ਜਨਰਲ, ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ, ਡਾ. ਰਾਕੇਸ ਸਰਪਾਲ ਐਸ.ਐਮ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਡਾ. ਐਨ.ਕੇ. ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵੱਧ ਰਹੇ ਡੇਂਗੂ ਦੇ ਮਾਮਲਿਆ ਦਾ ਜਾਇਜਾ ਲਿਆ ਗਿਆ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਦੇ ਫੈਲਣ ਦੇ ਕਾਰਨਾ ਅਤੇ ਡੇਂਗੂ ਤੋਂ ਬਚਾਓ ਲਈ ਕੀਤੇ ਗਏ ਯੋਗ ਪ੍ਰਬੰਧਾਂ ਤੇ ਰੋਸਨੀ ਪਾਈ ਗਈ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮੀਟਿੰਗ ਦੋਰਾਨ ਨਗਰ ਨਿਗਮ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਅੱਜ ਤੋਂ ਹੀ ਸਹਿਰ ਅੰਦਰ ਫੋਗਿੰਗ ਕਰਨ ਵਾਲੀਆਂ ਟੀਮਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਇਹ ਉਪਰਾਲਾ ਕੀਤਾ ਜਾਵੇ ਕਿ ਜਿਆਦਾ ਤੋਂ ਜਿਆਦਾ ਕਰੀਬ 15 ਵਾਰਡਾਂ ਨੂੰ ਪ੍ਰਤੀਦਿਨ ਕਵਰ ਕੀਤਾ ਜਾਵੇ।
ਸਿਹਤ ਵਿਭਾਗ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਡੇਂਗੂ ਦਾ ਲਾਰਵਾ ਲੱਭਣ ਦੇ ਲਈ ਵੱਧ ਤੋਂ ਵੱਧ ਟੀਮਾਂ ਲਗਾਈਆਂ ਗਈਆਂ ਹਨ ਜੋ ਪ੍ਰਤੀਦਿਨ ਸਹਿਰ ਅੰਦਰ ਵੱਖ ਵੱਖ ਥਾਵਾਂ ਤੇ ਆਪ ਪਹੁੰਚ ਕਰਕੇ ਡੇਂਗੂ ਦੇ ਲਾਰਵੇ ਨੂੰ ਨਸਟ ਕਰ ਰਹੀਆਂ ਹਨ ਅਤੇ ਲੋਕਾਂ ਦੀ ਸੈਂਪÇਲੰਗ ਵੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੋ। ਘਰ੍ਹਾਂ ਅੰਦਰ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਨਾਲ ਬੰਦ ਕਰੋ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋਂ ਕਿਉਕਿ ਇਨ੍ਹਾਂ ਵਿੱਚ ਵਾਰਿਸ ਦਾ ਸਾਫ ਪਾਣੀ ਇਕੱਠਾ ਹੋ ਜਾਂਦਾ ਹੈ ਜੋ ਬਾਅਦ ਵਿੱਚ ਡੇਂਗੂ ਮੱਛਰ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਅਤੇ ਅਪਣੀ ਸੁਰੱਖਿਆ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਏ ਜਾਣ ਤਾਂ ਜੋ ਡੇਂਗੂ ਮੱਛਰ ਤੋਂ ਕੱਟਣ ਤੋਂ ਬਚਿਆ ਜਾ ਸਕੇ।
ਮੀਟਿੰਗ ਦੋਰਾਨ ਸਿਹਤ ਵਿਭਾਗ ਦੇ ਮਾਹਿਰਾਂ ਵੱਲੋਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ, ਉਨ੍ਹਾਂ ਦੱਸਿਆ ਕਿ ਇਸ ਮੱਛਰ ਵੱਲੋਂ ਦਿਨ ਵੇਲੇ ਕੱਟਿਆ ਜਾਂਦਾ ਹੈ। ਉਨ੍ਹਾਂ ਡੇਂਗੂ ਦੇ ਲੱਛਣਾਂ ਤੇ ਰੋਸਨੀ ਪਾਉਂਦਿਆਂ ਦੱਸਿਆ ਕਿ ਰੋਗੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਜੀ ਕੱਚਾ ਹੋਣਾ,ਉਲਟੀਆਂ, ਚਮੜੀ ਤੇ ਦਾਣੇ, ਥਕਾਵਟ ਮਹਿਸੂਸ ਕਰਨਾ, ਖੂਨ ਦਾ ਵਗਣਾ ਅਤੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਦਾ ਹੋਣਾ ਆਦਿ ਲੱਛਣ ਦਿਖਾਈ ਦੇਣ ਦਾ ਤਰੁੰਤ ਨਜਦੀਕੀ ਸਿਹਤ ਕੇਂਦਰ ਵਿੱਚ ਜਾਂ ਕੇ ਇਸ ਦੀ ਜਾਂਚ ਕਰਵਾਉਂਣੀ ਚਾਹੀਦੀ ਹੈ।
ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਕਿ ਜਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਵੀ ਫੋਗਿੰਗ ਕਰਵਾਈ ਜਾਵੇ ਅਤੇ ਜੋ ਸਲੱਮ ਏਰੀਆਂ ਆਦਿ ਵਿੱਚ ਵੀ ਪਹਿਲ ਤੇ ਫੋਗਿੰਗ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਬੁਖਾਰ ਲਈ ਪ੍ਰਯੋਗ ਹੋਣ ਵਾਲੀਆਂ ਸਾਰੀਆਂ ਦਵਾਈਆਂ ਪਹਿਲਾਂ ਤੋਂ ਮੋਜੂਦ ਹਨ ਅਤੇ ਸਥਿਤੀ ਨੂੰ ਦੇਖਦਿਆਂ ਹੁਣ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਮਰੀਜਾਂ ਲਈ ਬੈਡਜ ਦੀ ਸੰਖਿਆ ਵੀ ਵਧਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਿੰਡ ਵਿੱਚ ਆਂਗਣਬਾੜੀ ਵਰਕਰਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਡੇਂਗੂ ਤੋਂ ਬਚਾਓ ਲਈ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸਿਹਤ ਵਿਭਾਗ ਅਧਿਕਾਰੀਆਂ ਵੱਲੋਂ ਡੇਂਗੂ ਤੋਂ ਬਚਾਓ ਲਈ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ।