13.8 C
Jalandhar
Monday, December 23, 2024

ਝੋਨੇ ਦੀ ਆਮਦ ਨੂੰ ਲੈ ਕੇ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਕੀਤੇ ਯੋਗ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਲਈ ਰੀਵਿਓ ਮੀਟਿੰਗ

ਪਠਾਨਕੋਟ, 1 ਅਕਤੂਬਰ (ਨਿਊਜ਼ ਹੰਟ)- ਜਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਆਮਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸਰਵਸ੍ਰੀ ਨਿਰਮਲ ਸਿੰਘ ਡੀ.ਐਫ.ਐਸ.ਸੀ. ਪਠਾਨਕੋਟ, ਡਾ. ਹਰਤਰਨ ਸਿੰਘ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਬੀਰ ਸਿੰਘ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ, ਕੁਲਜੀਤ ਸਿੰਘ ਡੀ.ਐਮ. ਓ. ਪਠਾਨਕੋਟ , ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ, ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਆਢਤੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਕਿ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਅੰਦਰ ਅੱਗ ਨਾ ਲਗਾਈ ਜਾਵੇ ਅਤੇ ਅਪਣਾ ਜਿਲ੍ਹਾ ਪਠਾਨਕੋਟ ਇੱਕ ਵਾਰ ਫਿਰ ਤੋਂ ਪ੍ਰਦੁਸਣ ਮੁਕਤ ਬਣਾਉਂਣ ਲਈ ਅਪਣਾ ਸਹਿਯੋਗ ਦੇਈਏ।

ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਕੋਵਿਡ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ। ਜਿਸ ਅਧੀਨ ਹਰੇਕ ਮੰਡੀ ਵਿੱਚ ਸੈਨੀਟਾਈਜਰ, ਹੈਂਡਵਾਸ ਕਰਨ ਦੀ ਵਿਵਸਥਾ, ਜਾਗਰੁਕਤਾ ਬੈਨਰ ਆਦਿ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖਰੀਦ ਏਜੰਸੀਆਂ ਅਤੇ ਆਢਤੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੈਬਰ ਦੇ ਮਾਸਕ ਲਗਾਉਂਣੇ ਯਕੀਨੀ ਬਣਾਇਆ ਜਾਵੇ ਅਤੇ ਅਗਰ ਕਿਸੇ ਲੇਬਰ ਜਾਂ ਹੋਰ ਵਿਅਕਤੀ ਨੂੰ ਜੋ ਦਾਨਾ ਮੰਡੀ ਵਿੱਚ ਆਉਂਦਾ ਹੈ ਕਿਸੇ ਤਰ੍ਹਾਂ ਦੇ ਕੋਵਿਡ ਦੇ ਲੱਛਣ ਦਿਖਾਈ ਦੇਣ ਤਾਂ ਇਸ ਤੀ ਤਰੁੰਤ ਜਾਂਚ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਮੰਡੀਆ ਵਿੱਚ ਬਾਰਦਾਨੇ ਦੀ ਵੀ ਪੂਰਨ ਵਿਵਸਥਾ ਕਰ ਲਈ ਗਈ ਹੈ ਅਤੇ ਇਸ ਦੇ ਨਾਲ ਹੀ ਮੰਡੀ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਸਾਰੇ ਯੋਗ ਪ੍ਰਬੰਧ ਕਰਵਾਏ ਗਏ ਹਨ । ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਖਰੀਦ ਕੀਤੀ ਝੋਨੇ ਦੀ ਲਿਫਟਿੰਗ ਨਿਰਧਾਰਤ ਸਮੇਂ ਤੋਂ ਪਹਿਲਾ ਕਰਵਾਏ ਜਾਵੇ ਅਤੇ ਨਿਰਧਾਰਤ ਸਮੇਂ ਵਿੱਚ ਵੀ ਫਸਲ ਦੀ ਬਣਦੀ ਕੀਮਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ ਤਾਂ ਜੋ ਕਿਸੇ ਕਿਸਾਨ ਨੂੰ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਆਮਦ ਵਿੱਚ ਜਿਆਦਾ ਨਮੀ ਨਾ ਹੋਵੇ ਇਸ ਦਾ ਧਿਆਨ ਰੱਖਿਆ ਜਾਵੇ ਸਰਕਾਰ ਵੱਲੋਂ ਨਿਰਧਾਰਤ ਨਮੀ ਦੀ ਮਾਤਰਾ ਵਾਲੀ ਫਸਲ ਦੀ ਖਰੀਦ ਜਲਦੀ ਹੁੰਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਇੰਤਜਾਰ ਨਹੀਂ ਕਰਨਾ ਪੈਂਦਾ।
ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆ ਨਿਰਮਲ ਸਿੰਘ ਡੀ.ਐਫ.ਐਸ.ਸੀ. ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਆਉਂਣ ਵਾਲੇ ਦਿਨ੍ਹਾਂ ਦੋਰਾਨ ਝੋਨੇ ਦੀ ਖਰੀਦ ਨੂੰ ਲੈ ਕੇ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਖਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈਡ, ਵੇਅਰ ਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਨੂੰ ਖਰੀਦ ਕਰਨ ਦਾ ਨਿਰਧਾਰਤ ਕੋਟਾ ਫਿਕਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 15 ਮੰਡੀਆਂ ਹਨ ਅਤੇ ਇਸ ਵਾਰ ਸਰਕਾਰ ਵੱਲੋਂ ਐਮ.ਐਸ.ਪੀ. 1960 ਰੁਪਏ ਨਿਰਧਾਰਤ ਕੀਤਾ ਗਿਆ ਹੈ ਅਤੇ ਮੰਡੀਆਂ ਵਿੱਚ ਸਵੇਰੇ 10 ਵਜੇ ਤੋਂ ਸਾਮ 6 ਵਜੈ ਤੱਕ ਹੀ ਝੋਨੇ ਦੀ ਖਰੀਦ ਕੀਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles