ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਇਨ੍ਹਾਂ ਚਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਸਬੰਧਤ ਖੇਤਰਾਂ ਦੇ ਮਾਹਰਾਂ ਦੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਮੀਨੀ ਹਕੀਕਤਾਂ ਅਨੁਸਾਰ ਇਨ੍ਹਾਂ ਵਿਭਾਗਾਂ ਦਾ ਨਿਰਵਿਘਨ ਕੰਮਕਾਜ ਯਕੀਨੀ ਬਣਾਇਆ ਜਾ ਸਕੇ।
