ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਯਾਦ ਪੱਤਰ ਸੌਂਪਿਆ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਯਾਦ ਪੱਤਰ ਵਿਚ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ ਕਿਉਂ ਜੋ ਇਹ ਕਾਨੂੰਨ ਹੀ ਕਿਸਾਨਾਂ ਦਰਮਿਆਨ ਰੋਸ ਦੀ ਵਜ੍ਹਾ ਬਣੇ ਹੋਏ ਹਨ।
