ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਰਾਜ ਦੇ ਸਿਹਤ ਵਿਭਾਗ ਵਿੱਚ ਭਰਤੀਆਂ ਦੀ ਗਿਣਤੀ 13000 ਤੋਂ ਵੱਧ ਹੋ ਗਈ ਹੈ। ਸ੍ਰੀ ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਲਗਨ, ਦਿਆਨਤਾਦਾਰੀ ਅਤੇ ਇਮਾਨਦਾਰੀ ਨਾਲ ਕਰਨ।