ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦੇ ਮੱਦੇਨਜ਼ਰ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ ਪੂਰੇ ਭਾਰਤ ਦੇ ਉਦਯੋਗਪਤੀਆਂ ਵਲੋਂ ਵਰਚੁਅਲ ਢੰਗ ਨਾਲ ਭਾਗ ਲਿਆ ਜਾਵੇਗਾ ਅਤੇ 27 ਅਕਤੂਬਰ ਨੂੰ ਉਦਯੋਗਿਕ ਰਾਜਧਾਨੀ ਵਜੋਂ ਜਾਣ ਜਾਂਦੇ ਲੁਧਿਆਣ ਵਿਖੇ ਵਿਸ਼ੇਸ਼ ਸੈਸ਼ਨ ਵੀ ਕਰਵਾਇਆ ਜਾਵੇਗਾ।
