ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਪਰਗਟ ਸਿੰਘ ਵੱਲੋਂ ਉਚੇਰੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਿਆਪਕ ਖਾਕਾ ਉਲੀਕਣ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਜ਼ਮੀਨੀ ਹਕੀਕਤਾਂ ਜਾਣਨ ਲਈ ਉਚ ਅਧਿਕਾਰੀਆਂ ਤੇ ਉੱਘੇ ਅਕਾਦਮਿਕ ਮਾਹਿਰਾਂ ਨਾਲ ਕੀਤੀ ਮੀਟਿੰਗ ਅਤੇ ਉਚੇਰੀ ਸਿੱਖਿਆ ਖੇਤਰ ਸਬੰਧੀ ਮੁੱਦਿਆਂ ਨੂੰ ਸੁਲਝਾਉਣ ਲਈ ਇੱਕ ਕਮੇਟੀ ਅਤੇ ਕਈ ਉਪ ਕਮੇਟੀਆਂ ਬਣਾਉਣ ਦਾ ਸੁਝਾਅ ਦਿੱਤਾ।
