ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।
