ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਦੇ ਬੱਸ ਅੱਡੇ ਅਤੇ ਪੀ.ਆਰ.ਟੀ.ਸੀ. ਦੇ ਪਟਿਆਲਾ ਡਿਪੂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਡਰਾਇਵਰਾਂ ਤੇ ਕੰਡਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਬੱਸ ਅੱਡੇ ਵਿਖੇ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਸਮੇਤ ਸਵਾਰੀਆਂ ਨਾਲ ਗੱਲਬਾਤ ਕਰਕੇ ਸਰਕਾਰੀ ਬੱਸਾਂ ‘ਚ ਸਫ਼ਰ ਸਹੂਲਤ ਸਬੰਧੀਂ ਫੀਡਬੈਕ ਹਾਸਲ ਕੀਤੀ।