ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਸਰ ਦੇ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡੇ ਅਤੇ ਸਿਟੀ ਸੈਂਟਰ, ਜਿੱਥੇ ਕਿ ਜ਼ਿਆਦਾਤਰ ਯਾਤਰੀ ਬੱਸਾਂ ਗ਼ੈਰ-ਕਾਨੂੰਨੀ ਢੰਗ ਨਾਲ ਪਾਰਕ ਕੀਤੀਆਂ ਜਾਂਦੀਆਂ ਹਨ, ਵਿਖੇ ਛਾਪਾ ਮਾਰਿਆ। ਇਸ ਮੌਕੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਵਿਭਾਗ ਦੇ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਘਾਟ ਕਾਰਨ 20 ਵੱਖ-ਵੱਖ ਟਰਾਂਸਪੋਰਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀਆਂ।
