ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਦੇ ਬੱਸ ਡਿਪੂ ਦਾ ਜਾਇਜ਼ਾ ਲੈਣ ਮੌਕੇ, ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਧੱਕੇ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ਸਪੱਸ਼ਟ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਰਫ਼ ਸਾਲ 2021 ਦਾ ਹੀ ਟੈਕਸ ਪ੍ਰਾਈਵੇਟ ਬੱਸ ਮਾਲਕਾਂ ਤੋਂ ਵਸੂਲਿਆ ਜਾ ਰਿਹਾ ਹੈ ਅਤੇ ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ ਜਾ ਰਿਹਾ।
