ਪਠਾਨਕੋਟ: 25 ਅਕਤੂਬਰ (ਨਿਊਜ਼ ਹੰਟ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਆਡੀਟੋਰੀਅਮ ਸੈਲੀ ਰੋਡ ਪਠਾਨਕੋਟ ਵਿਖੇ ਅੱਜ ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਸਿੰਘ ਨੇ ਦੱਸਿਆਂ ਕਿ ਇਸ ਮੇਲੇ ਵਿੱਚ ਹਲਕਾ ਪਠਾਨਕੋਟ ਵਿਧਾਇਕ ਸ਼੍ਰੀ ਅਮਿਤ ਵਿੱਜ ਮੁੱਖ ਮਹਿਮਾਨ ਹੋਣਗੇ ਅਤੇ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਜੀ ਕਰਨਗੇ। ਉਨਾਂ ਦੱਸਿਆ ਕਿ ਸੰਯੁਕਤ ਨਿਰਦੇਸ਼ਕ (ਇੰਨਪੁਟ) ਪੰਜਾਬ ਡਾ. ਬਲਦੇਵ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ।
ਉਨਾਂ ਦੱਸਿਆਂ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ,ਬਾਗਬਾਨੀ,ਪਸ਼ੂਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕਸ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ ਰਸਾਇਣ ਮੁਕਤ ਸੁਰੱਖਿਅਤ ਭੋਜਨ ਅਤੇ ਸਹਿਕਾਰੀ ਖੇਤੀ ਹੋਵੇਗਾ। ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ। ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।