ਪਠਾਨਕੋਟ, 27 ਅਕਤੂਬਰ (ਨਿਊਜ਼ ਹੰਟ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal Services Week from 08th to 14th November, 2021 ਦੇ ਤੋਰ ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜਿਲਾ ਪ੍ਰੰਬਧਕੀ ਨਾਲ ਮਿਲ ਕੇ ਮਿਤੀ 09.11.2021 ਨੂੰ ਸੈਲੀ ਰੋਡ ਐਡੀਟੋਰਿਅਮ, ਪਠਾਨਕੋਟ ਵਿਖੇ ਜਿਲ੍ਹਾ ਪੱਧਰ ਤੇ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਸਾਰੇ ਵਿਭਾਗਾਂ ਦੇ ਦਫਤਰ ਵਲੋਂ ਲੋਕ ਭਲਾਈ ਸਕੀਮਾਂ ਦੇ ਸਟਾਲ ਲਗਾਏ ਜਾਣ ਸਬੰਧੀ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਉੱਕਤ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜਿਲ੍ਹਾ ਪ੍ਰੰਬਧਕੀ ਦੇ ਵਿਭਾਗਾਂ ਦੇ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਗਈ । ਸਕੱਤਰ, ਜਿਲਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਕਤ ਲਗਾਏ ਜਾ ਰਹੇ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈ ਕੇ ਇਸਦਾ ਲਾਭ ਉਠਾਇਆ ਜਾਵੇ ।