16.5 C
Jalandhar
Monday, January 26, 2026

ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ, 1500 ਕਿਸਾਨਾਂ ਨੇ ਲਿਆ ਭਾਗ

ਜਲੰਧਰ, 2 ਨਵੰਬਰ (ਨਿਊਜ਼ ਹੰਟ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਜਲੰਧਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੀ ਆਰ ਐਮ ਅਤੇ ਆਤਮਾ ਸਕੀਮ ਅਧੀਨ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਭਰ ਦੇ ਲਗਭਗ 1500 ਕਿਸਾਨਾਂ ਨੇ ਭਾਗ ਲਿਆ।

ਕੈਂਪ ਦੌਰਾਨ ਮੈਂਬਰ ਪਾਰਲੀਮੈਂਟ, ਜਲੰਧਰ ਚੌਧਰੀ ਸੰਤੋਖ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਤਕਰੀਬਨ 76000 ਵੱਖ-ਵੱਖ ਮਸ਼ੀਨਾਂ ਸਬਸਿਡੀ ‘ਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ।

ਸੰਸਦ ਮੈਂਬਰ ਨੇ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਇਸ ਕਰਕੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕਤਾ ਵਿੱਚ ਵਾਧਾ ਹੋਇਆ ਹੈ। ਉਨਾਂ ਇਸ ਮੌਕੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਮਹਿਕਮਿਆ ਵੱਲੋਂ ਲਗਾਈਆ ਗਈਆਂ ਪ੍ਰਦਰਸ਼ਨੀਆਂ ਤੋਂ ਇਲਾਵਾ ਅਗਾਂਹਵਧੂ ਕਿਸਾਨਾਂ ਦੀਆਂ ਪ੍ਰਦਰਸ਼ਨੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਵਿਡ-19 ਦੌਰਾਨ ਸਾਡੇ ਖੇਤੀਬਾੜੀ ਸੈਕਟਰ ਵਿੱਚ ਵਿਕਾਸ ਦੀ ਰਫ਼ਤਾਰ ਬਾਕੀ ਖੇਤਰਾਂ ਦੇ ਮੁਕਾਬਲੇ ਚੰਗੀ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦੇ ਨਾਲ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਉੱਦਮ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਖੇਤੀਬਾੜੀ ਵਿੱਚ ਉਤਪਾਦਨ ਦੇ ਨਾਲ ਨਾਲ ਉਪਜ ਦੀ ਪ੍ਰੋਸੈਸਿੰਗ ਵੱਲ ਵੀ ਰੁਝਾਨ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ , ਫੁਆਰਾ ਅਤੇ ਜ਼ਮੀਨ ਦੋਜ ਪਾਈਪਾਂ ਰਾਹੀਂ ਸਿੰਚਾਈ ਦੇ ਨਿਵੇਕਲੇ ਢੰਗਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਆ।

ਸ਼੍ਰੀ ਚੌਧਰੀ ਨੇ ਜ਼ਿਲ੍ਹੇ ਵਿੱਚ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਅਤੇ ਵਾਲ ਪੇਟਿੰਗ ਰਾਹੀਂ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫਸਰ, ਡਾ ਜਸਵੰਤ ਰਾਏ ਨੇ ਕਿਹਾ ਕਿ ਸੂਬੇ ਵਿੱਚ ਇਹ ਕਿਸਾਨ ਸਿਖਲਾਈ ਕੈਂਪ ਆਪਣੇ ਤੌਰ ‘ਤੇ ਪਹਿਲਾ ਕੈਂਪ ਹੈ, ਜੋ ਕਿ ਆਡੀਓ ਵਿਜੂਅਲ ਸਹੂਲਤਾਂ ਨੂੰ ਅਪਣਾਉਂਦੇ ਹੋਏ ਕਿਸਾਨਾਂ ਦੀ ਬਿਹਤਰੀ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਿੱਚ ਤਕਰੀਬਨ 1200 ਮਸ਼ੀਨਰੀ ਖੇਤੀ ਸੇਵਾ ਸੈਂਟਰ ਕੰਮ ਕਰ ਰਹੇ ਹਨ ਅਤੇ ਇਨਾਂ ਰਾਹੀਂ ਕਿਸਾਨ ਲੋੜੀਦੀ ਖੇਤੀ ਮਸ਼ੀਨਰੀ ਕਿਰਾਏ ‘ਤੇ ਪ੍ਰਾਪਤ ਕਰ ਸਕਦੇ ਹਨ।

ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸੁਖਦੀਪ ਸਿੰਘ ਹੁੰਦਲ, ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਬਲਬੀਰ ਚੰਦ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਮਨਿੰਦਰ ਸਿੰਘ ਨੇ ਫ਼ਸਲ ਵਿਗਿਆਨ ਬਾਰੇ ਅਤੇ ਡਾ. ਸੰਜੀਵ ਕਟਾਰੀਆ ਡਿਪਟੀ ਡਾਇਰੈਕਟਰ ਕੇ ਵੀ ਕੇ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਡਾ. ਅਮਰਜੀਤ ਸਿੰਘ ਬੱਲ ਖੇਤੀਬਾੜੀ ਅਫਸਰ ਡਾ. ਦਿਲਾਵਰ ਸਿੰਘ ਮੰਡਲ ਭੂਮੀ ਰੱਖਿਆ ਅਫ਼ਸਰ ਜਲੰਧਰ ਅਤੇ ਇੰਜ ਨਵਦੀਪ ਸਿੰਘ ਅਤੇ ਲੁਪਿੰਦਰ ਕੁਮਾਰ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਡਾ. ਜਸਵੀਰ ਰਿਸ਼ੀ, ਵਾਇਸ ਚਾਂਸਲਰ ਡੀ ਏ ਵੀ ਯੂਨੀਵਰਸਿਟੀ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ਲਗਾਏ ਇਸ ਕਿਸਾਨ ਸਿਖਲਾਈ ਕੈਂਪ ਨਾਲ ਜਿੱਥੇ ਕਿਸਾਨਾਂ ਨੂੰ ਫਸਲਾਂ ਬਾਰੇ ਅਹਿਮ ਜਾਣਕਾਰੀ ਮਿਲੀ ਹੈ ਉਸ ਦੇ ਨਾਲ ਨਾਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਚੇਤੰਨਤਾ ਵਿੱਚ ਵੀ ਵਾਧਾ ਹੋਇਆ ਹੈ।ਇਸ ਮੌਕੇ ਸੀ ਆਰ ਐੱਮ ਸਕੀਮ ਅਧੀਨ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਤੇ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਧੀਆ ਭਾਸ਼ਣ ਦੇਣ ਵਾਲੇ 3 ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਪਰਾਲੀ ਦੀ ਸੰਭਾਲ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇੱਕ ਸਕਿੱਟ ਵੀ ਪੇਸ਼ ਕੀਤੀ ਗਈ। ਕੈਂਪ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਡਾ ਸਤਨਾਮ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ, ਜਲੰਧਰ ਅਤੇ ਡਾ ਆਰ ਕੇ ਸੇਠ ਡੀਨ ਡੀ ਏ ਵੀ ਯੂਨੀਵਰਸਿਟੀ ਜਲੰਧਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੀ ਵਿਭਿੰਨਤਾ ਅਤੇ ਪਾਣੀ ਨੂੰ ਬਚਾਉਣ ਲਈ ਅੱਗੇ ਆਉਣ ਦੀ ਜ਼ਰੂਰਤ ਹੈ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਵਿਸ਼ੇ ਤੇ ਤਿਆਰ ਕੀਤੀ ਮਧੂ ਮੱਖੀ ਪਾਲਣ ਅਤੇ ਪਾਣੀ ਨੂੰ ਬਚਾਉਣ ਸਬੰਧੀ ਵੀਡੀਓ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ ਹੈ ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles