12.2 C
Jalandhar
Sunday, January 25, 2026

ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਈ ਜਾਵੇ: ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 6 ਨਵੰਬਰ (ਨਿਊਜ਼ ਹੰਟ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਚੋਣ ਪ੍ਰਕਿਰਿਆ ਵਿੱਚ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦੀ ਵਕਾਲਤ ਕਰਦਿਆਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 1974 ਬੂਥਾਂ ‘ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਲਾਡੋਵਾਲੀ ਰੋਡ ਸਥਿਤ ਪੋਲਿੰਗ ਸਟੇਸ਼ਨ ਦੇ ਅਚਨਚੇਤ ਦੌਰੇ ਦੌਰਾਨ ਬੀ.ਐਲ.ਓਜ਼ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਪ੍ਰੋਗਰਾਮ ਤਹਿਤ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਕਵਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਮਿਸ਼ਨ ਵਿੱਚ ਬੀ.ਐਲ.ਓਜ਼ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਾਕੀ ਰਹਿੰਦੇ ਨੌਜਵਾਨਾਂ ਨੂੰ ਕਵਰ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਕਿ ਸਾਡੇ ਲੋਕਤੰਤਰ ਦਾ ਆਦਰਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਬੀ.ਐੱਲ.ਓਜ਼. ਆਪੋ-ਆਪਣੇ ਬੂਥਾਂ ‘ਤੇ ਬੈਠ ਰਹੇ ਹਨ ਤਾਂ ਜੋ ਵੋਟਰਾਂ ਨੂੰ ਵੱਖ-ਵੱਖ ਸੇਵਾਵਾਂ ਦੀ ਸੁਵਿਧਾ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲ ਸਕੇ । ਉਨ੍ਹਾਂ ਬੀ.ਐਲ.ਓਜ਼ ਨੂੰ ਹਰੇਕ ਬੂਥ ਤੋਂ ਘੱਟੋ-ਘੱਟ ਦਸ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਰਵੀਜ਼ਨ ਸ਼ਡਿਊਲ ਅਨੁਸਾਰ, 1 ਜਨਵਰੀ, 2022 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪ੍ਰਾਪਤ ਕਰਨ ਵਾਲਾ ਕੋਈ ਵੀ ਵਿਅਕਤੀ ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਧਾਈ ਦੇ ਕੰਮ ਨਾਲ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਨੂੰ ਤਰਜ਼ੀਹ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਵੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਯੋਗ ਨੌਜਵਾਨ ਬੱਚਿਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ । ਕੈਂਪ ਐਤਵਾਰ (7 ਨਵੰਬਰ 2021) ਨੂੰ ਵੀ ਜਾਰੀ ਰਹੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles